ਇਜ਼ਰਾਈਲ ਦੀ ਫੌਜ ਦਾ ਕਹਿਣਾ ਹੈ ਕਿ ਉਹ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਹਮਾਸ ਦੇ ਚੋਟੀ ਦੇ ਨੇਤਾ ਯਾਹਿਆ ਸਿਨਵਰ ਗਾਜ਼ਾ 'ਚ ਫੌਜੀ ਕਾਰਵਾਈ 'ਚ ਮਾਰਿਆ ਗਿਆ ਸੀ।ਗਾਜ਼ਾ ਦੇ ਸਿਹਤ ਮੰਤਰਾਲੇ ਦੇ ਅਨੁਸਾਰ, ਇੱਕ ਸਕੂਲ 'ਤੇ ਇਜ਼ਰਾਈਲੀ ਹਵਾਈ ਹਮਲੇ ਵਿੱਚ ਘੱਟੋ-ਘੱਟ 15 ਲੋਕ ਮਾਰੇ ਗਏ, ਜਿੱਥੇ ਵਿਸਥਾਪਿਤ ਫਲਸਤੀਨੀ ਸ਼ਰਨਾਰਥੀ ਸ਼ਰਨ ਲੈ ਰਹੇ ਸਨ।ਸਿਨਵਰ 7 ਅਕਤੂਬਰ, 2023 ਨੂੰ ਇਜ਼ਰਾਈਲ 'ਤੇ ਹਮਾਸ ਦੇ ਹਮਲੇ ਦੇ ਮੁੱਖ ਆਰਕੀਟੈਕਟਾਂ 'ਚੋਂ ਇੱਕ ਸੀ ਅਤੇ ਇਜ਼ਰਾਈਲ ਨੇ ਗਾਜ਼ਾ 'ਚ ਆਪਣੀ ਜਵਾਬੀ ਕਾਰਵਾਈ ਦੀ ਸ਼ੁਰੂਆਤ ਤੋਂ ਹੀ ਉਸਨੂੰ ਖਤਮ ਕਰਨ ਦੀ ਸਹੁੰ ਖਾਧੀ ਹੈ। ਯੁੱਧ ਦੌਰਾਨ, ਸਿਨਵਰ ਕਦੇ ਵੀ ਜਨਤਕ ਤੌਰ 'ਤੇ ਸਾਹਮਣੇ ਨਹੀਂ ਆਇਆ।

ਅਗਸਤ ਵਿੱਚ ਤਹਿਰਾਨ ਵਿੱਚ ਸਾਬਕਾ ਨੇਤਾ ਇਸਮਾਈਲ ਹਾਨੀਏ ਦੀ ਹੱਤਿਆ ਤੋਂ ਬਾਅਦ ਉਸਨੂੰ ਹਮਾਸ ਦਾ ਨੇਤਾ ਨਿਯੁਕਤ ਕੀਤਾ ਗਿਆ ਸੀ।
ਦੱਸ ਦੇਈਏ ਕਿ ਇਸ ਪੂਰੇ ਮਾਮਲੇ 'ਤੇ ਹਮਾਸ ਵੱਲੋਂ ਤੁਰੰਤ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ। ਜੇਕਰ ਸਿਨਵਰ ਦੀ ਮੌਤ ਦੀ ਪੁਸ਼ਟੀ ਹੋ ਜਾਂਦੀ ਹੈ, ਤਾਂ ਇਹ ਇਜ਼ਰਾਈਲੀ ਫੌਜ ਅਤੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਲਈ ਇੱਕ ਵੱਡੀ ਸਫਲਤਾ ਹੋਵੇਗੀ।
View more