ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਇੱਕ 'ਪੁਰਾਣੀ ਕੰਪਨੀ' ਵਾਂਗ ਹੈ ਜੋ ਬਦਲਦੇ ਸਮੇਂ ਦੇ ਨਾਲ ਕਦਮ ਮਿਲਾ ਕੇ ਨਹੀਂ ਚੱਲ ਰਹੀ। ਉਨ੍ਹਾਂ ਕਿਹਾ ਕਿ ਮਸਨੂਈ ਬੌਧਿਕਤਾ (ਏਆਈ) ਪਰਮਾਣੂ ਹਥਿਆਰਾਂ ਵਾਂਗ ਖ਼ਤਰਨਾਕ ਹੋ ਸਕਦੀ ਹੈ। ਜੈਸ਼ੰਕਰ ਨੇ ਯੂਰਕੇਨ-ਰੂਸ ਅਤੇ ਇਜ਼ਰਾਈਲ-ਹਮਾਸ ਜੰਗਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੰਯੁਕਤ ਰਾਸ਼ਟਰ ਇਨ੍ਹਾਂ ਜੰਗਾਂ ਦਾ ਹੱਲ ਕੱਢਣ ਦੇ ਯੋਗ ਨਹੀਂ ਹੈ। ਉਨ੍ਹਾਂ ਸੰਗਠਨ ਨੂੰ ਪੱਛੜਿਆ ਹੋਇਆ ਕਰਾਰ ਦਿੰਦੇ ਹੋਏ ਕਿਹਾ ਕਿ ਕਈ ਮੁਲਕ ਆਪਣੀ ਮਰਜ਼ੀ ਨਾਲ ਕੰਮ ਕਰ ਰਹੇ ਹਨ।
ਉਨ੍ਹਾਂ ਸੰਯੁਕਤ ਰਾਸ਼ਟਰ ਵਿੱਚ ਸੁਧਾਰਾਂ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਚਿਤਾਵਨੀ ਦਿੱਤੀ ਕਿ ਮਸਨੂਈ ਬੌਧਿਕਤਾ ਅਗਲੇ ਦਹਾਕੇ ਦੌਰਾਨ ਪੂਰੀ ਦੁਨੀਆ ਨੂੰ ਪ੍ਰਭਾਵਿਤ ਕਰੇਗੀ, ਅਤੇ ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਤਿਆਰ ਰਹਿਣਾ ਚਾਹੀਦਾ ਹੈ