ਤਿਹਾੜ ਜੇਲ੍ਹ ਤੋਂ ਬਾਹਰ ਆਉਣ ਤੋਂ ਦੋ ਦਿਨ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ‘ਆਪ’ ਦੀ ਲੋਕ ਸਭਾ ਚੋਣ ਮੁਹਿੰਮ ਨੂੰ ਨਵਾਂ ਜੋਸ਼ ਦਿੰਦਿਆਂ ਵਿਰੋਧੀ ਧਿਰ ਦੇ ‘ਇੰਡੀਆ’ ਗੱਠਜੋੜ ਦੇ ਸੱਤਾ ਵਿੱਚ ਆਉਣ ’ਤੇ ਦੇਸ਼ ਭਰ ਦੇ ਲੋਕਾਂ ਲਈ 10 ਗਾਰੰਟੀਆਂ ਦਾ ਐਲਾਨ ਕੀਤਾ
ਕੇਜਰੀਵਾਲ ਦੀਆਂ ਗਾਰੰਟੀਆਂ:
1. ਦੇਸ਼ ’ਚ 24 ਘੰਟੇ ਬਿਜਲੀ। ਗਰੀਬ ਲੋਕਾਂ ਨੂੰ ਮੁਫਤ ਬਿਜਲੀ।
2. ਬੱਚਿਆਂ ਨੂੰ ਚੰਗੀ ਸਿੱਖਿਆ ਦਿੱਤੀ ਜਾਵੇਗੀ।
3. ਦੇਸ਼ ’ਚ ਮੁਹੱਲਾ ਕਲੀਨਿਕ, ਮਲਟੀ-ਸਪੈਸ਼ਲਿਟੀ ਹਸਪਤਾਲ ਖੋਲ੍ਹੇ ਜਾਣਗੇ।
4. ਫੌਜ ਨੂੰ ਚੀਨ ਦੇ ਕਬਜ਼ੇ ਹੇਠਲੀ ਜ਼ਮੀਨ ਛੁਡਵਾਉਣ ਲਈ ਮਿਲੇਗੀ ਖੁੱਲ੍ਹ।
5. ਅਗਨੀਵੀਰ ਯੋਜਨਾ ਬੰਦ ਕਰਕੇ ਫੌਜ ’ਚ ਪੱਕੀ ਭਰਤੀ ਹੋਵੇਗੀ।
6. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇਗੀ।
7. ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿੱਤਾ ਜਾਵੇਗਾ।
8. ਇੱਕ ਸਾਲ ਵਿੱਚ ਦੋ ਕਰੋੜ ਨੌਕਰੀਆਂ ਦਿੱਤੀਆਂ ਜਾਣਗੀਆਂ।
9. ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਇਆ ਜਾਵੇਗਾ।
10. ਜੀਐੱਸਟੀ ਨੂੰ ਸਰਲ ਬਣਾਇਆ ਜਾਵੇਗਾ।
Create your
podcast in
minutes
It is Free